by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। 89 ਸੀਟਾਂ ਲਈ 788 ਉਮੀਦਵਾਰ ਚੋਣ ਮੈਦਾਨ 'ਚ ਹਨ। ਭਾਜਪਾ ਤੇ ਕਾਂਗਰਸ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ ਪਰ ਅਰਵਿੰਦ ਕੇਜਰੀਵਾਲ ਦੀ ਆਪ ਪਾਰਟੀ ਵੀ ਮੈਦਾਨ 'ਚ ਉੱਤਰੀ ਹੈ। ਵਿਧਾਨ ਸਭਾ ਦੀਆਂ ਸੀਟਾਂ ਤੋਂ 181 ਨੇ ਆਪਣੇ ਉਮੀਦਵਾਰ ਖੜ੍ਹੇ ਹਨ। ਚੋਣ ਕਮਿਸ਼ਨ ਅਨੁਸਾਰ ਪਹਿਲੇ ਪੜਾਅ ਦੀਆਂ ਚੋਣਾਂ 'ਚ ਕੁੱਲ 2,39,76,670 ਵੋਟਰ ਰਜਿਸਟਰਡ ਹਨ । ਜ਼ਿਕਰਯੋਗ ਹੈ ਕਿ ਚੋਣਾਂ ਤੋਂ ਪਹਿਲਾਂ ਹਰ ਪਾਰਟੀ ਵਲੋਂ ਆਪਣੇ -ਆਪਣੇ ਤਰੀਕੇ ਨਾਲ ਚੋਣ ਪ੍ਰਚਾਰ ਕੀਤਾ ਗਿਆ।ਗੁਜਰਾਤ ਵਿਧਾਨ ਸਭਾ ਨੂੰ ਦੇਖਦੇ ਪੁਲਿਸ ਬਲ, BSF ਵਲੋਂ ਸਖਤ ਪ੍ਰਬੰਧ ਕੀਤੇ ਗਏ ਹਨ। PM ਮੋਦੀ ਅੱਜ ਅਹਿਮਦਾਬਾਦ ਵਿੱਚ 50 ਕਿਲੋਮੀਟਰ ਲੰਬਾ ਰੋਡ ਸ਼ੋਅ ਕਰਨਗੇ।ਜ਼ਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਗੁਜਰਾਤ ਦੀ ਸੱਤਾ 'ਚ ਭਾਜਪਾ ਦਾ ਕਬਜ਼ਾ ਰਿਹਾ ਹੈ। 2017 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ 3 ਸੀਟਾਂ ਜਿੱਤਿਆ ਹਨ।