ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਰਮੀਆਂ ਦੇ ਮੌਸਮ ’ਚ ਲੋਕ ਧੁੱਪ ਤੋਂ ਪ੍ਰੇਸ਼ਾਨ ਰਹਿੰਦੇ ਹਨ। ਇਸ ਮੌਸਮ 'ਚ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਸਰੀਰ ਨੂੰ ਠੰਡਕ ਮਿਲੇ। ਗਰਮੀਆਂ ’ਚ ਗੂੰਦ ਕਤੀਰਾ ਖਾਣਾ ਵੀ ਚੰਗਾ ਹੁੰਦਾ ਹੈ, ਕਿਉਂਕਿ ਇਸ ਦੀ ਤਾਸੀਰ ਠੰਡੀ ਹੁੰਦੀ ਹੈ।
ਕਮਜ਼ੋਰੀ ਅਤੇ ਥਕਾਵਟ
ਰੋਜ਼ਾਨਾ ਸਵੇਰੇ ਅੱਧਾ ਗਿਲਾਸ ਦੁੱਧ 'ਚ ਗੂੰਦ ਕਤੀਰਾ ਅਤੇ ਮਿਸ਼ਰੀ ਪਾ ਕੇ ਪੀਣ ਨਾਲ ਕਮਜ਼ੋਰੀ ਅਤੇ ਥਕਾਵਟ ਦੂਰ ਹੁੰਦੀ ਹੈ। ਇਸ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਨੂੰ ਇਕ ਰਾਤ ਪਾਣੀ 'ਚ ਭਿਓਂ ਕੇ ਰੱਖਣਾ ਚਾਹੀਦਾ ਹੈ।
ਪਸੀਨੇ ਦੀ ਸਮੱਸਿਆ
ਜਿਨ੍ਹਾਂ ਲੋਕਾਂ ਨੂੰ ਪਸੀਨਾ ਜ਼ਿਆਦਾ ਆਉਂਦਾ ਹੈ, ਉਨ੍ਹਾਂ ਨੂੰ ਗੂੰਦ ਕਤੀਰੇ ਦੀ ਵਰਤੋਂ ਕਰਨੀ ਚਾਹੀਦੀ ਹੈ। ਗਰਮੀਆਂ 'ਚ ਰੋਜ਼ਾਨਾ ਦੁੱਧ ’ਚ ਪਾ ਕੇ ਗੂੰਦ ਕਤੀਰੇ ਦੀ ਵਰਤੋਂ ਕਰੋ।
ਜਲਨ ਤੋਂ ਰਾਹਤ
ਜੇਕਰ ਤੁਹਾਡੇ ਹੱਥਾਂ-ਪੈਰਾਂ 'ਤੇ ਜਲਨ ਹੈ ਤਾਂ 2 ਚਮਚ ਗੂੰਦ ਕਤੀਰੇ ਨੂੰ ਰਾਤ ਨੂੰ ਸੌਂਣ ਤੋਂ ਪਹਿਲਾਂ ਇਕ ਗਿਲਾਸ ਪਾਣੀ 'ਚ ਭਿਓਂ ਦਿਓ। ਸਵੇਰੇ ਇਸ 'ਚ ਸ਼ੱਕਰ ਮਿਲਾ ਕੇ ਖਾ ਲਓ।
ਖੂਨ ਦੀ ਘਾਟ ਦੂਰ
ਗੂੰਦ ਕਤੀਰੇ ਨੂੰ ਭਿਓਂ ਕੇ ਰੋਜ਼ ਖਾਣ ਨਾਲ ਖੂਨ ਦੀ ਘਾਟ ਦੀ ਪ੍ਰੇਸ਼ਾਨੀ ਦੂਰ ਹੁੰਦੀ ਹੈ। ਜੇ ਤੁਹਾਨੂੰ ਅਨੀਮਿਆ ਦੀ ਸਮੱਸਿਆ ਰਹਿੰਦੀ ਹੈ ਤਾਂ ਗੂੰਦ ਕਤੀਰੇ ਦੀ ਵਰਤੋਂ ਜ਼ਰੂਰ ਕਰੋ।