by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਜੇਲ੍ਹ 'ਚ ਬੰਦ ਗੁਰਦੀਪ ਸਿੰਘ ਨੂੰ 2 ਮਹੀਨੇ ਦੀ ਪੈਰੋਲ ਮਿਲ ਗਈ ਹੈ। ਦੱਸਿਆ ਜਾ ਰਿਹਾ ਗੁਰਦੀਪ ਸਿੰਘ ਦਿੱਲੀ ਦੇ ਬਿਦਰ 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ 1991 'ਚ ਕਰਨਾਟਕ ਹਾਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਾਲ 2015 'ਚ ਉਨ੍ਹਾਂ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਸਿਫ਼ਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪਿਛਲੀ ਅਕਾਲੀ ਸਰਕਾਰ ਵਲੋਂ ਪਹਿਲਾਂ ਬੰਦੀ ਸਿੰਘਾਂ ਨੂੰ ਪੰਜਾਬ ਸਿਫ਼ਤ ਕਰਨ ਦਾ ਮੁੱਦਾ ਉਠਾਇਆ ਸੀ। ਜਿਸ ਤੋਂ ਬਾਅਦ ਕੁਝ ਅੱਤਵਾਦੀਆਂ ਨੂੰ ਪੰਜਾਬ ਭੇਜ ਦਿੱਤਾ ਗਿਆ ਸੀ। ਜਿਨ੍ਹਾਂ 'ਚ ਗੁਰਦੀਪ ਸਿੰਘ ਖਹਿਰਾ ਵੀ ਸ਼ਾਮਲ ਸੀ ,ਹੁਣ ਗੁਰਦੀਪ ਸਿੰਘ ਖਹਿਰਾ 32 ਸਾਲਾਂ ਬੰਦ ਜੇਲ੍ਹ ਤੋਂ ਬਾਹਰ ਆਏ ਹਨ ।