by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵਿੱਸ ਅੰਬੈਸਡਰ H.E.Dr.Ralf Heckner ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਕਰਨ ਉਪਰੰਤ ਸੱਚਖੰਡ ਸਾਹਿਬ ਵਿਖੇ ਮਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ।
ਦੱਸ ਦੇਈਏ ਕਿ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸੂਚਨਾ ਕੇਂਦਰ ’ਚ ਗਿਆਨੀ ਰਘਬੀਰ ਸਿੰਘ, ਐੱਸ.ਜੀ.ਪੀ.ਸੀ. ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਐੱਸ.ਜੀ.ਪੀ.ਸੀ. ਮੈਂਬਰ ਜੋਧ ਸਿੰਘ ਸਮਰਾ, ਰਣਤੇਜ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।