ਚੰਡੀਗੜ੍ਹ (ਦੇਵ ਇੰਦਰਜੀਤ) :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦੇ ਐਲਾਨ ਮਗਰੋਂ ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ 4 ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ।
ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਜੇਕਰ ਕੈਪਟਨ ਨੇ ਕੰਮ ਕੀਤਾ ਹੁੰਦਾ ਤਾਂ ਇਸ ਸਮੇਂ ਮੁੱਖ ਮੰਤਰੀ ਬਦਲਣ ਦੀ ਲੋੜ ਨਾ ਪੈਂਦੀ।
ਕੈਪਟਨ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਸਾਫ਼ ਕਰ ਚੁੱਕੇ ਹਨ ਕਿ ਕਿਸਾਨੀ ਮਸਲੇ ਦੇ ਹੱਲ ਨੂੰ ਲੈ ਕੇ ਉਨ੍ਹਾਂ ਦੀ ਕੈਪਟਨ ਨਾਲ ਕੋਈ ਗੱਲ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲੇ 'ਤੇ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਭਲਕੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਕੈਪਟਨ ਵੱਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ।