by mediateam
ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਪੁਲਿਸ ਨੇ ਰਾਜਾਸਾਂਸੀ ਇਲਾਕੇ 'ਚ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ ਦੱਸ ਦਈਏ ਕਿ 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਹੈ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਇਸਤੇਮਾਲ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਕੀਤਾ ਜਾਣਾ ਸੀ।
ਪੁਲਿਸ ਨੂੰ ਖ਼ੁਫ਼ੀਆ ਏਜੰਸੀਆਂ ਤੋਂ ਇਨਪੁੱਟ ਮਿਲਿਆ ਹੈ ਕਿ ਅੱਤਵਾਦੀ ਸੰਗਠਨ ਪੰਜਾਬ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ 'ਚ ਹਨ। ਦੋ ਦਿਨ ਪਹਿਲਾਂ ਪੁਲਿਸ ਨੇ ਦੋ ਅੱਤਵਾਦੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਵੀ ਪੁੱਛਗਿੱਛ ਵਿਚ ਕਈ ਅਹਿਮ ਖੁਲਾਸੇ ਕੀਤੇ ਹਨ। ਸੂਬੇ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।