by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਟਾਊਨ ਪੋਰਟ ਪੈਰੀ ਵਿਖੇ ਬੀਤੀ ਦਿਨੀਂ ਪਾਣੀ 'ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਮ੍ਰਿਤਕ ਨੌਜਵਾਨ ਦੀ ਪਛਾਣ ਆਕਸ਼ਦੀਪ ਸਿੰਘ ਉਮਰ 27 ਸਾਲ ਦੇ ਰੂਪ 'ਚ ਹੋਈ ਹੈ। ਦੱਸ ਦਈਏ ਕਿ ਹਾਲੇ ਕੁਝ ਦਿਨ ਪਹਿਲਾਂ ਹੀ ਆਕਸ਼ਦੀਪ ਕੈਨੇਡਾ ਪੱਕਾ ਹੋਇਆ ਸੀ ਤੇ ਪੱਕੇ ਹੋਣ ਦੀ ਖੁਸ਼ੀ 'ਚ ਜਸ਼ਨ ਮਨਾਉਣ ਲਈ ਉਹ ਆਪਣੇ ਦੋਸਤਾਂ ਨਾਲ ਝੀਲ ਗਿਆ ਸੀ। ਪੁਲਿਸ ਵਲੋਂ ਇਸ ਘਟਨਾ ਦੀ ਵੱਖ- ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਆਕਸ਼ਦੀਪ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ । ਇਸ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ,ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।