ਅੰਮ੍ਰਿਤਸਰ,(ਦੇਵ ਇੰਦਰਜੀਤ) :ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਕ ਵੀਡੀਓ ਸੰਦੇਸ਼ ’ਚ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਕ ਵੀਡੀਓ ਸੰਦੇਸ਼ ’ਚ ਉਪ ਰਾਸ਼ਟਰਪਤੀ ਨੇ ਕਿਹਾ ਕਿ ਰੰਗਾਂ ਦਾ ਇਹ ਤਿਉਹਾਰ ਮਤਭੇਦਾਂ ਨੂੰ ਭੁਲਾ ਕੇ ਇਕੱਠੇ ਹੋਣ ਦਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਤਿਉਹਾਰ ਸਕਾਰਾਤਮਕਤਾ ਦਾ ਪ੍ਰਤੀਕ ਹੈ।
ਹੈਰਿਸ ਨੇ ਕਿਹਾ, ‘ਹੋਲੀ ਦੀਆਂ ਸ਼ੁਭਕਾਮਨਾਵਾਂ। ਹੋਲੀ ਨੂੰ ਉਨ੍ਹਾਂ ਰੰਗਾਂ ਲਈ ਜਾਣਿਆ ਜਾਂਦਾ ਹੈ, ਜੋ ਆਪਣੇ ਲੋਕਾਂ ’ਤੇ ਲਗਾਏ ਜਾਂਦੇ ਹਨ। ਖੁਸ਼ੀ ਨਾਲ ਭਰਪੂਰ, ਹੋਲੀ ਸਾਰਿਆਂ ਲਈ ਸਕਾਰਾਤਮਕਤਾ ਦਾ ਪ੍ਰਤੀਕ ਹੈ ਤੇ ਸਾਡੇ ਮਤਭੇਦਾਂ ਨੂੰ ਭੁਲਾ ਕੇ ਇਕੱਠੇ ਹੋਣ ਦਾ ਦਿਨ ਹੈ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਹੋਲੀ ਦੇ ਤਿਉਹਾਰ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਰੇ ਹਿੰਦੂਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ 'ਤੇ ਇਕ ਵੀਡੀਓ ਵੀ ਜਾਰੀ ਕੀਤਾ ਅਤੇ ਹਿੰਦੀ ਵਿਚ ਲਿਖਿਆ, 'ਹੋਲੀ ਦੀਆਂ ਸ਼ੁੱਭਕਾਮਨਾਵਾਂ'।
ਮੌਰੀਸਨ ਨੇ ਵਧਾਈ ਦਿੰਦੇ ਹੋਏ ਲਿਖਿਆ ਕਿ ਮੈਂ ਆਪਣੇ ਚੰਗੇ ਦੋਸਤ ਨਰਿੰਦਰ ਮੋਦੀ ਅਤੇ ਹੋਲੀ ਮਨਾਉਣ ਵਾਲੇ ਸਾਰੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ। ਉਨ੍ਹਾਂ ਆਪਣੇ ਸੰਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਦੀ ਕੋਰੋਨਾ ਮਹਾਮਾਰੀ ਦੌਰਾਨ ਵੈਕਸੀਨ ਬਣਾਉਣ ਅਤੇ ਵੰਡ ਨੂੰ ਲੈ ਕੇ ਪੂਰੇ ਵਿਸ਼ਵ ਲਈ ਬਣਾਈ ਗਈ ਯੋਜਨਾ ਦੀ ਵੀ ਤਾਰੀਫ਼ ਕੀਤੀ ਹੈ। ਉਨ੍ਹਾਂ ਆਪਣੇ ਵੀਡੀਓ ਸੰਦੇਸ਼ ਵਿਚ ਕਿਹਾ ਕਿ ਪਿਛਲੇ ਸਾਲ ਹੋਲੀ ਦਾ ਰੰਗ ਅਤੇ ਉਸ ਦਾ ਉਤਸ਼ਾਹ ਕੋਰੋਨਾ ਕਾਰਨ ਫਿਕਾ ਪੈ ਗਿਆ ਸੀ।