ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਕੇਂਦਰੀ ਮੰਤਰੀ 'ਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ 'ਤੇ ਐਮ ਪੀ ਲੈਡ ਸਕੀਮ ਦਾ ਲੇਖਾ ਜੋਖਾ ਕੀਤਾ। ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦੇ ਬੰਦ ਹੋਣ ਲਈ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਤੁਸੀਂ ਸੂਬਾ ਸਰਕਾਰ ’ਤੇ ਦਬਾਅ ਪਾਓ 'ਤੇ ਮੈਂ ਕੇਂਦਰ ਸਰਕਾਰ ’ਤੇ ਦਬਾਅ ਪਾਵਾਂਗੀ ਤਾਂ ਕਿ ਇਸ ਇਲਾਕੇ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਆਪਣਾ ਯੋਗਦਾਨ ਪਾ ਸਕੀਏ।
ਸਿਹਤ ਸਹੂਲਤਾਂ 'ਤੇ ਆਯੂਸ਼ਮਾਨ ਸਿਹਤ ਯੋਜਨਾ ਲਈ ਉਨ੍ਹਾਂ ਕਿਹਾ ਕਿ ਸਾਡੇ ਸਿਹਤ ਮੰਤਰੀ ਮਾਨਸਾ ਤੋਂ ਹਨ ਅਤੇ ਮੈਂ ਉਮੀਦ ਕਰਦੀ ਸੀ ਕਿ ਸਰਕਾਰ ਬਣਦਿਆਂ ਹੀ ਉਹ ਹਸਪਤਾਲਾਂ ਦਾ ਦੌਰਾ ਕਰਕੇ ਕਮੀਆਂ ਨੂੰ ਦੂਰ ਕਰਨ ਲਈ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਇਕ ਅਜਿਹੀ ਸਕੀਮ ਹੈ, ਜਿਸ ਦਾ ਕਰੋੜਾਂ ਲੋਕਾਂ ਨੇ ਫਾਇਦਾ ਉਠਾਇਆ ਹੈ ਕਿਉਂਕਿ ਕਈ ਵਾਰ ਪੈਸੇ ਨਾ ਹੋਣ ਕਰਕੇ ਇਲਾਜ ਦੀ ਕਮੀ ਕਾਰਨ ਗਰੀਬ ਲੋਕਾਂ ਦੀ ਮੌਤ ਹੋ ਜਾਂਦੀ ਹੈ।