by jaskamal
ਨਿਊਜ਼ ਡੈਸਕ : ਸ਼੍ਰੋਮਣੀ ਅਕਾਲੀ ਦਲ (ਅ) Shiromni Akali Dal Amritsar ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ Simranjit Singh Mann ਸ਼ਹੀਦ ਭਗਤ ਸਿੰਘ Shahid Bhagat Singh ਸਬੰਧੀ ਵਿਵਾਦਿਤ ਬਿਆਨ ਕਾਰਨ ਬੁਰੀ ਤਰ੍ਹਾਂ ਘਿਰਦੇ ਨਜ਼ਰ ਆ ਰਹੇ ਹਨ। ਮਾਨ ਦੇ ਇਸ ਵਿਵਾਦਿਤ ਬਿਆਨ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ Harsimrat Kaur Badal ਨੇ ਟਵੀਟ Tweet ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੇ ਪ੍ਰਤੀਕ ਸਨ ਤੇ ਹਮੇਸ਼ਾ ਰਹਿਣਗੇ।