ਲੋਕ ਸਭਾ ਹਲਕਾ ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਬਾਦਲ ਨੇ ‘AAP’ ਦੇ ਗੁਰਮੀਤ ਖੁੱਡੀਆਂ ਨੂੰ 49,656 ਵੋਟਾਂ ਨਾਲ ਹਰਾਇਆ

by vikramsehajpal

ਚੰਡੀਗ੍ਹੜ (ਸਾਹਿਬ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਲਈ ਵੱਕਾਰੀ ਸੀਟ ਲੋਕ ਸਭਾ ਹਲਕਾ ਬਠਿੰਡਾ ਤੋਂ ਇੱਕ ਵਾਰ ਫਿਰ ਹਰਸਿਮਰਤ ਕੌਰ ਬਾਦਲ ਨੇ ਜਿੱਤ ਹਾਸਲ ਕੀਤੀ ਹੈ।

ਉਨ੍ਹਾਂ 3,76,558 ਵੋਟਾਂ ਹਾਸਲ ਕਰ ਕੇ ‘AAP’ ਉਮੀਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ 49,656 ਵੋਟਾਂ ਦੇ ਫਰਕ ਨਾਲ ਹਰਾਇਆ। ਗੁਰਮੀਤ ਸਿੰਘ ਖੁੱਡੀਆਂ ਨੂੰ 3,26,902 ਵੋਟਾਂ ਮਿਲੀਆਂ ਹਨ। ਬਠਿੰਡਾ ਸੀਟ ਤੋਂ ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ, ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਲੱਖਾ ਸਿਧਾਣਾ ਚੋਣ ਮੈਦਾਨ ਵਿੱਚ ਸਨ, ਜੋ ਕਿ ਕ੍ਰਮਵਾਰ ਤੀਜੇ, ਚੌਥੇ ਤੇ ਪੰਜਵੇਂ ਸਥਾਨ ’ਤੇ ਰਹੇ।