by jagjeetkaur
ਹਰਿਆਣਾ ਪੁਲਿਸ ਨੇ ਦੇਰ ਰਾਤ ਕਿਸਾਨ ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸਦੀ ਜਾਣਕਾਰੀ ਅੰਬਾਲਾ ਪੁਲਿਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਅੰਬਾਲਾ ਪੁਲਿਸ ਨੇ ਕਿਹਾ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਕੋਲੋਂ ਹੀ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ ਅਤੇ ਬੈਂਕ ਖਾਤੇ ਜ਼ਬਤ ਕੀਤੇ ਜਾ ਰਹੇ ਹਨ।