6 ਅਗਸਤ, ਨਿਊਜ਼ ਡੈਸਕ (ਸਿਮਰਨ) : ਹਰਿਆਣਾ ਪੁਲਿਸ ਨੇ ਹਾਂਸੀ 'ਚ ਹੋਏ ਦੋਹਰੇ ਕਤਲਕਾਂਡ ਦੇ ਪੰਜਾਂ ਆਰੋਪੀਆਂ ਨੂੰ ਐਨਕਾਊਂਟਰ ਤੋਂ ਬਾਅਦ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੱਸ ਦਈਏ ਕਿ ਪੁਲਿਸ ਟੀਮ ਨੇ ਪਹਿਲਾਂ ਦੋਸ਼ੀਆਂ ਨੂੰ ਘੇਰ ਕੇ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਬਦਮਾਸ਼ਾਂ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਿਆ। ਮੁਲਜ਼ਮਾਂ ਕੋਲੋਂ ਪੁਲਿਸ ਨੇ ਛੇ ਨਜਾਇਜ਼ ਹਥਿਆਰ ਅਤੇ ਭਾਰੀ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ ਅਤੇ ਇਸਦੇ ਨਾਲ ਹੀ ਚੋਰੀ ਦਾ ਵਾਹਨ ਵੀ ਬਰਾਮਦ ਕੀਤਾ ਗਿਆ ਹੈ।
ਦੱਸ ਦਈਏ ਕਿ ਫੜੇ ਗਏ ਮੁਲਜ਼ਮਾਂ ਵਿੱਚ ਮੋਨੂੰ ਉਰਫ਼ ਰੋਮੀਓ, ਸਚਿਨ, ਅਮਰਜੀਤ, ਰਿੰਕੂ ਅਤੇ ਗੱਜੂ ਨੂੰ ਰਾਜਸਥਾਨ ਤੋਂ ਹਿਰਾਸਤ 'ਚ ਲਿਆ ਹੈ। ਇਨ੍ਹਾਂ ਮੁਲਜ਼ਮਾਂ 'ਚੋ ਹਾਂਸੀ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਮਾਂ ਅਤੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਮਾਰ ਕੇ ਫਰਾਰ ਹੋ ਗਏ ਸਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਹਾਂਸੀ ਦੇ ਐਸ.ਪੀ ਨੇ ਲੱਭ ਕੇ ਕਾਬੂ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਸੀਆਈਏ ਦੀ ਟੀਮ ਨੇ ਸਾਈਬਰ ਸੈੱਲ ਦੀ ਮਦਦ ਨਾਲ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਰਾਜਸਥਾਨ ਦੇ ਨੀਮਰਾਣਾ ਤੋਂ ਐਨਕਾਊਂਟਰ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਹੈ ਕਿ 4 ਅਗਸਤ 2022 ਨੂੰ ਬੰਟੀ ਨੇ ਪੋਲੋ ਕਾਰ, ਗਹਿਣੇ ਅਤੇ ਨਕਦੀ ਲੈ ਕੇ ਨਿਊ ਆਦਰਸ਼ ਨਗਰ ਹਾਂਸੀ ਦੇ ਘਰ ਵਿਚ ਦਾਖਲ ਹੋ ਕੇ ਬੰਟੀ ਦੀ ਮਾਂ ਅਤੇ ਉਸ ਦੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। 5 ਅਗਸਤ 2022 ਨੂੰ ਸੁਰਜੀਤ ਉਰਫ਼ ਕਾਲੂ ਵਾਸੀ ਢਾਣੀ ਗੁੱਜਰਾਂ ਡੇਅਰੀ 'ਤੇ ਗਿਆ ਤਾਂ ਮੁਲਜ਼ਮਾਂ ਨੇ ਉਸ ਦੀ ਲੱਤ 'ਚ ਗੋਲੀ ਮਾਰ ਦਿੱਤੀ।