by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਹਾਈਕੋਰਟ 'ਚ ਪਟੀਸ਼ਨ ਪਾਈ ਸੀ। ਇਸ ਪਟੀਸ਼ਨ 'ਤੇ ਅੱਜ ਸੁਣਵਾਈ ਕੀਤੀ ਗਈ, ਜਿਸ 'ਚ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ । ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ ।ਪੰਜਾਬ ਸਰਕਾਰ ਦੇ ਇਸ ਹੁਕਮ ਖ਼ਿਲਾਫ਼ ਮਨੀਸ਼ਾ ਗੁਲਾਟੀ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰ ਕਿਹਾ ਸੀ ਕਿ ਉਨ੍ਹਾਂ ਨੂੰ ਬਿਨਾਂ ਕੋਈ ਕਾਰਨ ਦੱਸੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਉਨ੍ਹਾਂ ਦਾ ਕਾਰਜਕਾਲ ਮਾਰਚ 2024 ਤੱਕ ਹੈ ।