ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪਾਤੜਾਂ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮੁੰਡੇ ਨੇ ਦੁੱਧ ਲੈਣ ਜਾ ਰਹੀ ਨਾਬਾਲਿਗ ਕੁੜੀ ਨੂੰ ਪਹਿਲਾਂ ਜ਼ਬਰਦਸਤੀ ਚੁੱਕ ਕੇ ਬੰਦ ਪਏ ਸਕੂਲ ਦੀ ਕੰਧ ਰਾਹੀਂ ਸੁੱਟ ਦਿੱਤਾ ਤੇ ਫਿਰ ਉਸ ਨਾਲ ਰੇਪ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਕੁੜੀ 8ਵੀਂ ਜਮਾਤ ਦੀ ਵਿਦਿਆਰਥੀ ਸੀ। ਦੋਸ਼ੀ ਨੌਜਵਾਨ ਨੇ ਆਪਣੀ ਇੰਸਟਾਗ੍ਰਾਮ ID ਤੋਂ ਲਾਈਵ ਹੋ ਕਬੂਲਨਾਮਾ ਵੀ ਕੀਤਾ । ਉਕਤ ਨੌਜਵਾਨ ਨੇ ਇੰਸਟਾਗ੍ਰਾਮ 'ਤੇ ਕਿਹਾ ਕਿ ਉਹ ਕੁੜੀ ਨੂੰ ਬਹੁਤ ਪਿਆਰ ਕਰਦਾ ਸੀ ਤੇ ਕੁੜੀ ਵਲੋਂ ਇਨਕਾਰ ਕਰਨ 'ਤੇ ਉਸ ਨੇ ਰੇਪ ਕਰਕੇ ਉਸ ਦਾ ਕਤਲ ਕੀਤਾ ਹੈ ਤੇ ਹੁਣ ਉਹ ਆਪਣੀ ਵੀ ਜਿੰਦਗੀ ਖ਼ਤਮ ਕਰਨ ਲੱਗਾ ।
ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜੇ ਵਿੱਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਇੱਕ 8ਵੀਂ ਜਮਾਤ ਦੀ ਕੁੜੀ ਨਾਲ ਰੇਪ ਕਰਨ ਤੋਂ ਬਾਅਦ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ।ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ । ਕਾਤਲ ਮੁੰਡਾ ਹਾਲੇ ਫਰਾਰ ਚੱਲ ਰਿਹਾ । ਉਸ ਨੂੰ ਫੜਨ ਲਈ ਪੁਲਿਸ ਦੀਆਂ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।