by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਰੂਹ -ਕੰਬਾਊ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ACP ਦੇ ਡਰਾਈਵਰ ਨੇ 2 ਸਾਲਾਂ ਮਾਸੂਮ ਬੱਚੇ 'ਤੇ ਗੱਡੀ ਚੜ੍ਹਾ ਦਿੱਤੀ। ਘਟਨਾ ਤੋਂ ਬਾਅਦ ਉਹ ਬੱਚੇ ਨੂੰ ਗੰਭੀਰ ਹਾਲਤ 'ਚ ਆਪਣੀ ਕਾਰ 'ਚ ਲੈ ਗਿਆ ਤੇ ਬੱਚੇ ਦੀ ਹਸਪਤਾਲ ਇਲਾਜ਼ ਦੌਰਾਨ ਮੌਤ ਹੋ ਗਈ। ਇਸ ਘਟਨਾ ਨਾਲ ਗੁੱਸੇ 'ਚ ਆਏ ਲੋਕਾਂ ਨੇ ਕਾਫੀ ਹੰਗਾਮਾ ਕੀਤਾ । ਮ੍ਰਿਤਕ ਬੱਚੇ ਦੀ ਪਛਾਣ ਅਨੁਰਾਜ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ACP ਦਾ ਡਰਾਈਵਰ ਕਾਰ ਬੈਕ ਕਰ ਰਿਹਾ ਸੀ। ਕਾਰ ਦੇ ਪਿੱਛੇ ਇਕ ਬੱਚਾ ਸੀ, ਜਿਸ ਦਾ ਉਸ ਨੂੰ ਪਤਾ ਨਹੀ ਲੱਗਾ ਤੇ ਗੱਡੀ ਬੱਚੇ 'ਤੇ ਚੜ੍ਹ ਗਈ। ਇਸ ਤੋਂ ਬਾਅਦ ਬੱਚਾ ਗੰਭੀਰ ਜਖ਼ਮੀ ਹੋ ਗਿਆ ਤਾਂ ਉਹ ਬੱਚੇ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।