ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੱਟੀ ਅਧੀਨ ਪੈਂਦੇ ਪਿੰਡ ਧਗਾਣੇ ਤੋਂ ਇਕ ਦਿਲ-ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ 'ਚ ਕਲਯੁੱਗੀ ਪੁੱਤ ਵਲੋਂ ਪਤਨੀ ਮਾਂ ਮਿਲ ਕੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ ਗਿਆ। ਕਾਤਲ ਪੁੱਤ ਨੇ ਪਿਤਾ ਦੀ ਲਾਸ਼ ਨੂੰ ਦਰਿਆ ਵਿਚ ਸੁੱਟ ਦਿੱਤਾ ਅਤੇ ਬਾਅਦ ਵਿਚ ਥਾਣਾ ਸਦਰ ਪੱਟੀ ਵਿਖੇ ਗੁੰਮਸ਼ੁਦਗੀ ਦੀ ਦਰਖਾਸਤ ਦੇ ਦਿੱਤੀ
ਜਾਣਕਾਰੀ ਅਨੁਸਾਰ ਪਿੰਡ ਧਗਾਣੇ ਦੇ ਫੌਜੀ ਪ੍ਰਤਾਪ ਸਿੰਘ ਪੁੱਤਰ ਲਛਮਨ ਸਿੰਘ 50 ਦੇ ਪੁੱਤਰ ਧਰਮਿੰਦਰ ਸਿੰਘ ਨੇ ਪੁਲਸ ਨੂੰ ਬਿਆਨ ਲਿਖਾਏ ਕਿ ਮੇਰਾ ਪਿਤਾ ਪ੍ਰਤਾਪ ਸਿੰਘ ਪੁੱਤਰ ਲਛਮਨ ਸਿੰਘ ਘਰੋਂ ਬਾਹਰ ਗਿਆ ਸੀ ਪਰ ਘਰ ਵਾਪਿਸ ਨਹੀਂ ਆਇਆ, ਜਿਸ ’ਤੇ ਪੁਲਸ ਤਫਤੀਸ਼ ਸ਼ੁਰੂ ਕੀਤੀ। ਇਸ ਦੌਰਾਨ ਪ੍ਰਤਾਪ ਸਿੰਘ ਦੇ ਕਾਤਲ ਉਸ ਦੀ ਪਤਨੀ ਤੇ ਪੁੱਤਰ ਖੁਦ ਹੀ ਨਿਕਲੇ।
ਇਸ ਸਬੰਧੀ ਮਨਿੰਦਰਪਾਲ ਸਿੰਘ ਡੀ.ਐੱਸ.ਪੀ ਪੱਟੀ ਨੇ ਦੱਸਿਆ ਕਿ ਇੰਚ. ਸਤਪਾਲ ਸਿੰਘ ਵਲੋਂ ਗੁੰਮਸ਼ੁਦਗੀ ਦੀ ਰਿਪੋਰਟ ਲਿਖਣ ਤੋਂ ਬਾਅਦ ਤਫਤੀਸ਼ ਸ਼ੁਰੂ ਕੀਤੀ, ਇਸ ਦੌਰਾਨ ਮ੍ਰਿਤਕ ਪ੍ਰਤਾਪ ਸਿੰਘ ਦੀ ਪਤਨੀ ਗੁਰਜੀਤ ਕੌਰ ਅਤੇ ਲੜਕੇ ਧਰਮਿੰਦਰ ਸਿੰਘ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਮੰਨਿਆ ਕਿ ਪ੍ਰਤਾਪ ਸਿੰਘ ਦਾ ਉਨ੍ਹਾਂ ਵਲੋਂ ਹੀ ਕਤਲ ਕੀਤਾ ਗਿਆ ਹੈ ਅਤੇ ਲਾਸ਼ ਸਭਰਾ ਬੰਨ੍ਹ ’ਤੇ ਨੱਪ ਦਿੱਤੀ ਹੈ ਅਤੇ ਮ੍ਰਿਤਕ ਪ੍ਰਤਾਪ ਸਿੰਘ ਘਰ 'ਚ ਕਲੇਸ਼ ਰੱਖਦਾ ਸੀ, ਜਿਸ ਤੋਂ ਦੁਖੀ ਹੋ ਕਿ ਅਸੀਂ ਮਾਂ-ਪੁੱਤਾਂ ਨੇ ਕਤਲ ਕਰਕੇ ਲਾਸ਼ ਬੰਨ੍ਹ ਉੱਪਰ ਨੱਪ ਦਿੱਤੀ ਸੀ, ਜਿਸ ’ਤੇ ਪੁਲਿਸ ਨੇ ਗੁਰਜੀਤ ਕੌਰ ਤੇ ਧਰਮਿੰਦਰ ਸਿੰਘ ਦੀ ਨਿਸ਼ਾਨਦੇਹੀ ’ਤੇ ਲਾਸ਼ ਬਰਾਮਦ ਕਰਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ।