by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਤੇ ਹਰਿਆਣੇ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ 'ਚ ਮੀਂਹ ਪੈਣ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ।।ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਪਹੁੰਚਾਈ। ਜ਼ੀਰਕਪੁਰ 'ਚ ਭਾਰੀ ਮੀਂਹ ਅਤੇ ਨਵੇਂ ਉਸਾਰੇ ਜਾ ਰਹੇ ਅੰਡਰਬ੍ਰਿਜ ਕਾਰਨ ਲੰਮਾ ਜਾਮ ਲੱਗ ਗਿਆ। ਇਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਵਾਰ ਜੁਲਾਈ 'ਚ ਆਮ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਤੇ ਚੰਡੀਗੜ੍ਹ 'ਚ ਹਮੇਸ਼ਾ 30 ਜੂਨ ਤੱਕ ਮੌਨਸੂਨ ਆਉਂਦੇ ਹਨ।