ਪੰਜਾਬ ‘ਚ ਫਿਰ ਤੋਂ ਪੈ ਸਕਦਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕੀਤਾ ਜਾਰੀ, ਜਾਣੋ ਕਿਹੜੇ-ਕਿਹੜੇ ਦਿਨ ਮੌਸਮ ਰਹੇਗਾ ਸੁਹਾਵਣਾ
ਨਿਊਜ਼ ਡੈਸਕ (ਸਿਮਰਨ) : ਪੰਜਾਬ 'ਚ ਦਿਨੋ ਦਿਨ ਮੌਸਮ 'ਚ ਤਬਦੀਲੀ ਆ ਰਹੀ ਹੈ। ਕਈ ਜਿਲਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ। ਤੇ ਅੱਜ ਤੋਂ ਹੁਣ ਮੌਸਮ ਵਿਭਾਗ ਦੇ ਵੱਲੋਂ ਪੂਰੇ ਸੂਬੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ 'ਚ ਮੁੜ ਤੋਂ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ 28 ਜੁਲਾਈ ਤੋਂ ਲੈਕੇ 30 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ।
ਇਸ ਅਲਰਟ ਤੋਂ ਬਾਅਦ ਮੌਸਮ ਵਿਭਾਗ ਨੇ ਪੰਜਾਬ ਦੇ ਸਾਰੇ ਕਿਸਾਨਾਂ ਨੂੰ ਅਹਿਮ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸੂਬੇ ਦੇ ਸਾਰੇ ਕਿਸਾਨ ਆਪਣੇ ਖੇਤਾਂ 'ਚ ਸਪ੍ਰੇਅ ਨਾ ਕਰਨ ਅਤੇ ਨਾ ਹੀ ਫਸਲਾਂ ਨੂੰ ਪਾਣੀ ਲਾਉਣ।
ਦੱਸ ਦਈਏ ਕਿ ਬੀਤੇ ਦਿਨੀ ਵੀ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ ਸੀ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਸੀ। ਪਰ ਕਈ ਥਾਵਾਂ ਤੇ ਪਾਣੀ ਭਰਨ ਨਾਲ ਲੋਕਾਂ ਨੂੰ ਵੱਡੇ ਨੁਕਸਾਨ ਹੋਣ ਦਾ ਸਾਮਣਾ ਵੀ ਕਰਨਾ ਪਿਆ ਸੀ। ਲੋਕਾਂ ਨੇ ਸਰਕਾਰ ਤੇ ਵੀ ਤਨਜ ਕੱਸੀਆਂ ਅਤੇ ਕਿਹਾ ਕਿ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਸੜਕਾਂ 'ਤੇ ਪਾਣੀ ਭਰ ਰਿਹਾ ਹੈ ਜਿਸ ਨਾਲ ਉਨ੍ਹਾਂ ਨੂੰ ਮੁਸੀਬਤਾਂ ਆ ਰਹੀਆਂ ਹਨ।