by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਭਰ 'ਚ ਫਿਰ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੱਪ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ 30 ਤੋਂ 31 ਮਾਰਚ ਤੱਕ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਦੱਸੀ ਹੈ । ਕਈ ਥਾਵਾਂ 'ਤੇ ਬੱਦਲ ਛਾਏ ਰਹਿ ਸਕਦੇ ਹਨ। ਇਸ ਦੌਰਾਨ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਖੇਤੀਬਾੜੀ ਯੂਨੀਵਰਸਿਟੀ ਵਲੋਂ ਕਿਸਾਨਾਂ ਨੂੰ ਅਲਰਟ ਜਾਰੀ ਕੀਤਾ ਗਿਆ । ਦੱਸ ਦਈਏ ਕਿ ਕਣਕ ਦੀ ਫਸਲ ਪੱਕਣ ਵਾਲੀ ਹੈ, ਇਸ ਲਈ ਖੇਤਾਂ 'ਚ ਪਾਣੀ ਨਾ ਲਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਜਲੰਧਰ ,ਅੰਮ੍ਰਿਤਸਰ, ਮੋਗਾ ਸਮੇਤ ਕਈ ਜ਼ਿਲ੍ਹਿਆਂ 'ਚ ਹੋਈ ਭਾਰੀ ਬਾਰਿਸ਼ ਕਾਰਨ ਕਿਸਾਨਾਂ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਫਸਲਾਂ ਦੇ ਖਰਾਬ ਹੋਣ ਕਾਰਨ 25 ਫੀਸਦੀ ਮੁਆਵਜ਼ਾ ਦਾ ਐਲਾਨ ਕੀਤਾ ਹੈ ।