by vikramsehajpal
ਅਲਬਰਟਾ (ਦੇਵ ਇੰਦਰਜੀਤ )- ਕੈਨੇਡਾ ਦੇ ਅਲਬਰਟਾ ’ਚ ਵਾਪਰੇ ਹੈਲੀਕਾਪਟਰ ਹਾਦਸੇ ’ਚ 4 ਵਿਅਕਤੀਆਂ ਦੀ ਮੌਤ ਹੋ ਗਈ।
ਰੌਇਲ ਕੈਨੇਡੀਅਨ ਮਾਊਂਟਡ ਪੁਲੀਸ (ਆਰ.ਸੀ.ਐੱਮ.ਪੀ.) ਨੇ ਦੱਸਿਆ ਕਿ ਇੱਕ ਨਿੱਜੀ ਹੈਲੀਕਾਪਟਰ ਰਾਤ 8.50 ਵਜੇ ਖੇਤਾਂ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ’ਚ 1 ਜੋੜੇ ਤੇ ਉਨ੍ਹਾਂ ਦੇ 2 ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਂਚ ਚੱਲ ਰਹੀ ਹੈ।