by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਹ ਹੁਕਮ ਜਸਟਿਸ ਲੀਜ਼ਾ ਗਿੱਲ ਨੇ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਅੰਤਮ ਦਲੀਲਾਂ ਸੁਣਨ ਤੋਂ ਬਾਅਦ ਦਿੱਤਾ ਹੈ। ਮਜੀਠੀਆ ਨੂੰ ਪਹਿਲਾਂ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਪਿਛਲੀ ਸੁਣਵਾਈ ਦੀ ਤਰੀਕ 'ਤੇ ਜਸਟਿਸ ਗਿੱਲ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੱਖ ਇਹ ਸੀ ਕਿ ਉਨ੍ਹਾਂ ਨੇ ਜਾਂਚ 'ਚ ਸਹਿਯੋਗ ਨਹੀਂ ਕੀਤਾ ਸੀ।