by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) ਫਿਰੋਜ਼ਪੁਰ ' ਚ ਮੱਖੂ ਗੇਟ ਦੇ ਬਾਹਰ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਵਰਿੰਦਰ ਸਿੰਘ ਵਾਸੀ ਗੁਰੂ ਰਾਮ ਦਾਸ ਨਗਰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਿਤਾ ਰਛਪਾਲ ਸਿੰਘ ਮੋਟਰਸਾਈਕਲ ਲੈ ਕੇ ਪਿੰਡ ਸੋਢੇਵਾਲਾ ਵੱਲ ਜਾ ਰਿਹਾ ਸੀ। ਤੇਜ਼ ਰਫ਼ਤਾਰ ਮਹਿੰਦਰਾ ਬਲੈਰੋ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਜ਼ਖਮੀ ਰਛਪਾਲ ਸਿੰਘ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਗੱਡੀ ਨੰਬਰ ਦੇ ਆਧਾਰ ’ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।