by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਭਵਾਨੀਗੜ੍ਹ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਿਹਾ ਹੈ, ਜਿੱਥੇ ਦੇਰ ਰਾਤ ਪਿੰਡ ਝਨੇੜੀ ਕੋਲ ਇੱਕ ਟਿੱਪਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਭਿਆਨਕ ਟੱਕਰ ਮਾਰ ਦਿੱਤੀ ਤੇ ਮੋਟਰਸਾਈਕਲ ਨੂੰ ਆਪਣੇ ਨਾਲ ਘੜੀਸਦਾ ਲੈ ਗਿਆ। ਜਿਸ ਕਾਰਨ ਮੋਟਰਸਾਈਕਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਬਰਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਸੜਕ 'ਤੇ ਰੱਖ ਕੇ ਜਾਮ ਲਗਾ ਦਿੱਤਾ ਗਿਆ ਤੇ ਇਨਸਾਫ ਦੇਣ ਦੀ ਮੰਗ ਕੀਤੀ ਗਈ । ਦੱਸਣਯੋਗ ਹੈ ਕਿ ਨਿਰਮਾਣ ਅਧੀਨ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਤੇ ਵਗੈਰਾ ਪਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਤੇ ਦੇਰ ਰਾਤ ਇੱਥੇ ਕੰਮ ਕਰ ਰਹੇ ਇੱਕ ਟਿੱਪਰ ਨੇ ਪਿੰਡ ਝਨੇੜੀ ਤੋਂ ਕਿਸੇ ਕੰਮ ਲਈ ਗਏ ਅੰਮ੍ਰਿਤਪਾਲ ਸਿੰਘ ਨੂੰ ਜ਼ਬਰਦਸਤ ਟੱਕਰ ਮਾਰੀ ਦਿੱਤੀ। ਹਾਦਸੇ ਤੋਂ ਬਾਅਦ ਟਿੱਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ।ਫਿਲਹਾਲ ਪੁਲਿਸ ਨੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।