ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਿਮਲਾ ਦੇ ਸ਼ਿਵ ਮੰਦਰ ਦੇ ਮਲਬੇ 'ਚੋ ਹੁਣ ਤੱਕ ਹਜ਼ਾਰਾਂ ਲੋਕਾਂ ਦੀ ਲਾਸ਼ ਬਰਾਮਦ ਮਿਲੀਆਂ ਹਨ। ਉੱਥੇ ਚੰਬਾ ਵਿਖੇ ਭਾਰੀ ਬਾਰਿਸ਼ ਕਾਰਨ ਹੋਰ 20 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਹੋ ਸਦਕਾ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਕਿਹਾ ਕਿ ਸ਼ਿਮਲਾ 'ਚ 3 ਥਾਵਾਂ 'ਤੇ ਸਮਰ ਹਿੱਲ ਸਥਿਤ ਸ਼ਿਵ ਮੰਦਰ ਤੇ ਫਾਗਲੀ ਤੇ ਕ੍ਰਿਸ਼ਨਾ ਨਗਰ 'ਚ ਪਹਾੜ ਖਿਸਕਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਪਰ ਮੰਦਰ ਦੇ ਮਲਬੇ ਹੇਠ ਅਜੇ ਵੀ ਹੋਰ ਲੋਕਾਂ ਦੇ ਦੱਬੇ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਕਈ ਇਲਾਕਿਆਂ 'ਚ ਪਾਣੀ ਦਾ ਪੱਧਰ ਵੱਧਣ ਕਰਕੇ ਕਈ ਪਿੰਡ ਡੁੱਬ ਗਏ ਹਨ, ਜਿਸ ਕਰਕੇ ਹੜ੍ਹ ਵਰਗੇ ਹਾਲਾਤ ਬਣ ਗਏ , ਹਾਲਾਂਕਿ ਬਹੁਤ ਲੋਕ ਘਰੋਂ ਬੇਘਰ ਹੋ ਗਏ ਹਨ। ਮੁੱਖ ਮੰਤਰੀ ਸੁਖਵਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਉੱਥੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਹੈ ।