ਨਿਊਜ਼ ਡੈਸਕ (ਰਿੰਪੀ ਸ਼ਰਮਾ) : 25 ਅਪ੍ਰੈਲ ਦੀ ਰਾਤ ਪ੍ਰਕਾਸ਼ ਸਿੰਘ ਬਾਦਲ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ 95 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਹੁਣ ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਬਾਦਲ ਵਿਖੇ ਹੋਵੇਗਾ। ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਨ ਪੰਜਾਬ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਯਾਨੀ 27 ਅਪ੍ਰੈਲ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਛੁੱਟੀ ਦੇ ਮੱਦੇਨਜ਼ਰ ਮੰਤਰੀ ਮੰਡਲ ਦੀ ਮੀਟਿੰਗ ਨੂੰ 28 ਅਪ੍ਰੈਲ ਨੂੰ ਕਰ ਦਿੱਤਾ ਹੈ ।ਇਸ ਦੇ ਨਾਲ ਹੀ ਭਾਰਤ ਸਰਕਾਰ ਵਲੋਂ 2 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਗਿਆ ਸੀ ।
ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਮਾਨ ਬੀਤੀ ਦਿਨੀ ਚੰਡੀਗੜ੍ਹ ਦਫ਼ਤਰ ਨਹੀ ਪਹੁੰਚ ਸਕੇ ਕਿਉਕਿ ਬੀਤੀ ਦਿਨੀਂ CM ਮਾਨ ਜੰਮੂ ਕਸ਼ਮੀਰ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਿਕ ਮੈਬਰਾਂ ਨੂੰ ਮਿਲਣ ਗਏ ਸੀ। ਸੂਤਰਾਂ ਅਨੁਸਾਰ ਅੱਜ CM ਭਗਵੰਤ ਮਾਨ ਪਿੰਡ ਬਾਦਲ ਵਿਖੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਜਾ ਸਕਦੇ ਹਨ । ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਕਾਫੀ ਸਮੇ ਤੋਂ ਸਾਹ ਲੈਣ ਵਿੱਚ ਤਕਲੀਫ ਹੋ ਰਹੀ ਸੀ। ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜ਼ਿਆਦਾ ਤਕਲੀਫ ਹੋਣ ਕਾਰਨ ਡਾਕਟਰਾਂ ਵਲੋਂ ਉਨ੍ਹਾਂ ਨੂੰ ICU 'ਚ ਸ਼ਿਫਟ ਕਰ ਦਿੱਤਾ ਗਿਆ ਸੀ। ਡਾਕਟਰਾਂ ਅਨੁਸਾਰ 25 ਅਪ੍ਰੈਲ ਦੀ ਰਾਤ ਕਰੀਬ 8 ਵਜੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।