ਗ੍ਰਹਿ ਮੰਤਰਾਲੇ ਨੇ ਕਸ਼ਮੀਰ ਤੋਂ 7,000 ਸੈਨਿਕਾਂ ਨੂੰ ਵਾਪਿਸ ਬੁਲਾਉਣ ਦੇ ਦਿੱਤੇ ਹੁਕਮ

by mediateam

ਨਵੀਂ ਦਿੱਲੀ (Vikram Sehajpal) : ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਸਮੀਖਿਆ ਤੋਂ ਬਾਅਦ ਕਸ਼ਮੀਰ ਤੋਂ 7,000 ਸੈਨਿਕਾਂ ਨੂੰ ਤੁਰੰਤ ਵਾਪਸ ਬੁਲਾਉਣ ਦੇ ਆਦੇਸ਼ ਦਿੱਤੇ ਹਨ। ਇਸ ਗੱਲ ਜਾਣਕਾਰੀ ਇੱਕ ਸਰਕਾਰੀ ਅਧਿਕਾਰੀਆਂ ਵੱਲੋਂ ਮੰਗਲਵਾਰ ਨੂੰ ਮੀਡੀਆ ਨੂੰ ਸਾਂਝੀ ਕੀਤੀ ਗਈ।ਉਨ੍ਹਾਂ ਕਿਹਾ, ਸੈਂਟਰਲ ਆਰਮਡ ਪੁਲਿਸ ਫੋਰਸਾਂ (CAPF) ਦੀਆਂ ਕੁੱਲ 72 ਕੰਪਨੀਆਂ ਨੂੰ ਉਨ੍ਹਾਂ ਦੇ ਟਿਕਾਣਿਆਂ ‘ਤੇ ਵਾਪਿਸ ਮੁੜ ਜਾਣ ਦੇ ਆਦੇਸ਼ ਦਿੱਤੇ ਗਏ ਹਨ। 

ਹਰ ਇੱਕ ਕੰਪਨੀ ਦੇ ਵਿੱਚ ਲਗਭਗ 100 ਸੈਨਿਕ ਹਨ।ਇਸ ਇਕਾਈਆਂ ਵਿੱਚ ਸੀਆਰਪੀਐਫ (CRPF), ਬੀਐਸਐਫ (BSF), ਆਈਟੀਬੀਪੀ (ITBP), ਸੀਆਈਐਸਐਫ (CISF) ਅਤੇ ਐਸਐਸਬੀ (SSB) ਨੂੰ ਕਸ਼ਮੀਰ ਘਾਟੀ ਵਿੱਚ ਤਾਇਨਾਤ ਕੀਤਾ ਗਿਆ ਸੀ। 

ਇਨ੍ਹਾਂ ਨੂੰ ਕੇਂਦਰ ਵੱਲੋਂ ਕਸ਼ਮੀਰ ਵਿੱਚ ਤਾਇਨਾਤ ਕੀਤਾ ਗਿਆ ਸੀ, ਜਦੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਖ਼ਤਮ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਸੋਮਵਾਰ ਨੂੰ ਜਾਰੀ ਕੀਤੇ ਗਏ ਹੁਕਮ ਅਨੁਸਾਰ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ 24 ਕੰਪਨੀਆਂ ਨੂੰ ਵਾਪਸ ਬੁਲਾ ਲਿਆ ਗਿਆ ਹੈ, ਬਾਰਡਰ ਸਿਕਿਓਰਿਟੀ ਫੋਰਸ, ਕੇਂਦਰੀ ਉਦਯੋਗਿਕ ਸੁਰੱਖਿਆ ਬਲ, ਇੰਡੋ-ਤਿੱਬਤੀ ਬਾਰਡਰ ਪੁਲਿਸ ਅਤੇ ਸ਼ਸ਼ਾਸਤਰ ਸੀਮਾ ਬੱਲ ਦੀਆਂ 12 ਕੰਪਨੀਆਂ ਵਾਪਸ ਭੇਜੀਆਂ ਜਾ ਰਹੀਆਂ ਹਨ। ਇਸ ਮਹੀਨੇ ਦੇ ਸ਼ੁਰੂ ਵਿੱਚ ਲਗਭਗ 20 ਅਜਿਹੀਆਂ ਕੰਪਨੀਆਂ ਨੂੰ ਵਾਦੀ ਤੋਂ ਵਾਪਸ ਬੁਲਾ ਲਿਆ ਗਿਆ ਹੈ।