by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਜਰਾਤ ਵਿਖੇ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਜਿੱਥੇ ਇੱਕ ਬੱਸ ਤੇ ਫਾਰਚੂਨਰ ਗੱਡੀ ਦੀ ਟੱਕਰ 'ਚ 10 ਲੋਕਾਂ ਦੀ ਮੌਤ ਹੋ ਗਈ ।ਜਦਕਿ 28 ਲੋਕ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ । ਦੱਸਿਆ ਜਾ ਰਿਹਾ ਕਿ ਫਾਰਚੂਨਰ ਦਾ ਡਰਾਈਵਰ ਤੋਂ ਗੱਡੀ ਬੇਕਾਬੂ ਹੋ ਗਈ। ਇਸ ਦੌਰਾਨ ਦੂਜੇ ਪਾਸੇ ਆ ਰਹੀ ਬੱਸ ਨਾਲ ਟੱਕਰ ਹੋ ਗਈ। ਇਹ ਹਾਦਸਾ ਨਵਸਾਰੀ ਵਿੱਚ ਨੈਸ਼ਨਲ ਹਾਈਵੇਅ 'ਤੇ ਵੇਸਮਾ ਪਿੰਡ ਕੋਲ ਵਾਪਰਿਆ ਹੈ । ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਵਾਹਨਾਂ 'ਚ ਫਸੇ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਦਾਖ਼ਲ ਕਰਵਾਇਆ ਤੇ ਲਾਸ਼ਾ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।