ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਨੇੜੇ ਨਕੋਦਰ ਚੌਕ ਨੇੜੇ ਵਾਪਰਿਆ, ਜਿੱਥੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ 2 ਨੌਜਵਾਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਤਿੰਨੋਂ ਨੌਜਵਾਨ ਮੋਟਰਸਾਈਕਲ 'ਤੇ ਮਖਦੂਮਪੁਰ ਇਲਾਕੇ 'ਚੋਂ ਨਿਕਲ ਕੇ ਭਾਰਗੋ ਕੈਂਪ ਵੱਲ ਜਾ ਰਹੇ ਸਨ ਕਿ ਇੰਨੇ ਨੂੰ ਟਰੱਕ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖਮੀ ਹੋ ਗਏ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸਬ-ਇੰਸਪੈਕਟਰ ਨੇ ਕਿਹਾ ਕਿ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੇ ਪਰਿਵਾਰਕ ਮੈਂਬਰ ਘਟਨਾ ਸਥਾਨ 'ਤੇ ਪਹੁੰਚ ਚੁੱਕੇ ਸਨ।
ਮੌਕੇ 'ਤੇ ਪਹੁੰਚੇ ਕਾਂਗਰਸੀ ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਇਹ ਹਾਦਸਾ ਇਕ ਟਰਾਲੀ ਵੱਲੋਂ ਸਾਈਡ ਦੇਣ ਕਾਰਨ ਵਾਪਰਿਆ। ਇਸ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ 2 ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ।