
ਟਾਂਡਾ ਉੜਮੁੜ (ਨੇਹਾ): ਅੱਜ ਸਵੇਰੇ ਹਾਈਵੇ 'ਤੇ ਖੁੱਡਾ ਨੇੜੇ ਫਾਰਚੂਨਰ ਗੱਡੀ ਦੀ ਲਪੇਟ 'ਚ ਆਉਣ ਨਾਲ ਸਕੂਟਰ ਸਵਾਰ ਔਰਤ ਰਾਜਵਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਉਸ ਦਾ ਪਤੀ ਸੁਰਜੀਤ ਸਿੰਘ ਪੁੱਤਰ ਕਾਬਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਸਬੰਧੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |