by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਕਿਹਾ ਕਿ ਜਦੋਂ ਸਰਕਾਰ ਨੇ PUBG ਗੇਮ 'ਤੇ ਪਾਬੰਦੀ ਲਗਾ ਦਿੱਤੀ ਹੈ, ਫਿਰ ਵੀ ਬੱਚੇ ਇਸ ਨੂੰ ਕਿਵੇਂ ਖੇਡ ਰਹੇ ਹਨ। ਕਮਿਸ਼ਨ ਨੇ ਇਲੈਕਟ੍ਰਾਨਿਕਸ ਮੰਤਰਾਲੇ ਤੋਂ ਜਵਾਬ ਮੰਗਿਆ ਹੈ ਕਿ ਭਾਰਤ 'ਚ ਬੱਚਿਆਂ ਨੂੰ ਅਜੇ ਵੀ ਪਾਬੰਦੀਸ਼ੁਦਾ PUBG ਗੇਮ ਕਿਵੇਂ ਮਿਲ ਰਹੀ ਹੈ।
ਜਿਕਰਯੋਗ ਹੈ ਕਿ ਹਾਲ ਹੀ 'ਚ ਲਖਨਊ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਇੱਕ 16 ਸਾਲ ਦੇ ਲੜਕੇ ਨੇ PUBG ਗੇਮ ਖੇਡਣ ਤੋਂ ਰੋਕਣ ਕਾਰਨ ਗੁੱਸੇ ਵਿੱਚ ਆ ਕੇ ਕਥਿਤ ਤੌਰ 'ਤੇ ਆਪਣੀ ਮਾਂ ਨੂੰ ਗੋਲੀ ਮਾਰ ਦਿੱਤੀ ਸੀ।