by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ 'ਚ ਚੋਰਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹੈ। ਜਿਸ ਦੇ ਚਲਦੇ ਇਕ ਮਾਮਲਾ ਸਾਮਣੇ ਆਇਆ ਹੈ ਕਿ ਅੰਮ੍ਰਿਤਸਰ 'ਚ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਰਵਿੰਦਰ ਸਿੰਘ ਦੁਬਈ ਤੋਂ ਘਰ ਆਇਆ ਸੀ। ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਸੀ। 4 ਲੁਟੇਰਿਆਂ ਵੱਲੋਂ ਰਸਤਾ ਰੋਕ ਕੇ ਲੁੱਟ ਖੋਹ ਕੀਤੀ ਗਈ। ਵਿਰੋਧ ਕਰਨ ਉਤੇ ਲੁਟੇਰਿਆਂ ਨੇ ਪਤੀ ਨੂੰ ਗੋਲੀ ਮਾਰ ਦਿੱਤੀ । ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।