ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਦੀ ਕਲੋਨੀ ਮੁਰਾਦਪੁਰਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਨਾਜਾਇਜ਼ ਸਬੰਧਾਂ ਦੇ ਕਾਰਨ ਪਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਦੇਰ ਰਾਤ ਪਤੀ ਨੇ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਨੂੰ ਲੈ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪਤੀ ਘਰ ਨੂੰ ਤਾਲਾ ਲਗਾ ਕੇ ਮੌਕੇ ਤੋਂ ਭੱਜ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਅਨੁਸਾਰ ਦੋਸ਼ੀ ਬਲਜਿੰਦਰ ਸਿੰਘ ਪਹਿਲਾਂ ਹੀ ਸਜ਼ਾ ਕੱਟ ਕਰ ਬਾਹਰ ਆਇਆ ਸੀ। ਬਲਜਿੰਦਰ ਸਿੰਘ ਨੂੰ ਆਪਣੀ ਪਤਨੀ 'ਤੇ ਕਿਸੇ ਹੋਰ ਸਖਸ਼ ਨਾਲ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ। ਜਿਸ ਦੇ ਚਲਦੇ ਦੇਰ ਰਾਤ ਉਸ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
by jaskamal