ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੋਡਾ ਤੋਂ ਇਕ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਵਿਅਕਤੀ ਨੇ ਆਪਣੇ ਰਿਸ਼ਤੇਦਾਰ ਨਾਲ ਮਿਲ ਕੇ ਆਪਣੀ ਪਤਨੀ ਨਾਲ ਜਬਰ ਜ਼ਨਾਹ ਕਰਵਾਇਆ ਹੈ । ਪੁਲਿਸ ਨੇ ਦੱਸਿਆ ਕਿ ਦੋਸ਼ੀ ਤੇ ਉਸ ਦੇ ਚਚੇਰੇ ਭਰਾ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ, ਪੁਲਿਸ ਨੇ ਦੋਸ਼ੀ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਗੋਡਾ ਦੀ ਰਹਿਣ ਵਾਲੀ ਕੁੜੀ ਦਾ ਵਿਆਹ ਲਖਨਊ ਦੇ ਰਹਿਣ ਵਾਲੇ ਮੁਹੰਮਦ ਨਾਲ ਹੋਇਆ ਸੀ, ਮੁਹੰਮਦ ਆਪਣੀ ਅਪਤਨੀ ਨੂੰ ਦਾਜ਼ ਦੀ ਮੰਗ ਨੂੰ ਲੈ ਕੇ ਕੁੱਟਮਾਰ ਕਰਦੇ ਸੀ, ਜਿਸ ਕਾਰਨ ਉਹ ਕਾਫੀ ਸਮੇ ਤੋਂ ਮਾਮੇ ਦੇ ਘਰ ਰਹਿੰਦੀ ਸੀ। ਇਕ ਦਿਨ ਮੁਹੰਮਦ ਆਪਣੇ ਚਚੇਰੇ ਭਰਾ ਨਾਲ ਆਪਣੇ ਪਿਤਾ ਘਰ ਆਇਆ ਤੇ ਉਸ ਨੂੰ ਇੱਕਲਾ ਦੇਖ ਕੇ ਉਸ ਨਾਲ ਜਬਰ ਜ਼ਨਾਹ ਕੀਤਾ। ਜਦੋ ਉਸ ਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ 'ਤੇ 3 ਵਾਰ ਤਲਾਕ ਬੋਲ ਕੇ ਵਾਪਿਸ ਚਲਾ ਗਿਆ।ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।