ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਬੂਟਾ ਮੰਡੀ ਵਿੱਚ ਇਕ ਪਤੀ ਨੇ ਆਪਣੀ ਪਤਨੀ ਨਾਲ ਲੜਾਈ ਤੋਂ ਬਾਅਦ ਉਸ ਨੂੰ ਚਾਕੂ ਮਾਰ ਕੇ ਖੂਨ ਨਾਲ ਲਥਪਥ ਕਰ ਦਿੱਤਾ। ਔਰਤ ਨੇ ਜਦੋ ਰੌਲਾ ਪਾਇਆ ਤਾਂ ਇਲਾਕਾ ਵਾਸੀਆਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਫਿਲਹਾਲ ਲੋਕਾਂ ਨੇ ਜਖ਼ਮੀ ਔਰਤ ਸੀਮਾ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਜਿਥੇ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ ।
ਪੀੜਤ ਸੀਮਾ ਨੇ ਕਿਹਾ ਕਿ ਉਸਦਾ ਪਤੀ ਸ਼ਰਾਬ ਪੀਣ ਦਾ ਆਦਿ ਹੈ ਤੇ ਉਸ ਦਾ ਅੱਜ ਕਿਸੇ ਗੱਲ ਨੂੰ ਲੈ ਕੇ ਆਪਣੇ ਪਤੀ ਨਾਲ ਝਗੜਾ ਹੋਇਆ ਸੀ । ਜਿਸ ਤੋਂ ਬਾਅਦ ਉਹ ਆਪਣੇ ਸਰੀਰ 'ਤੇ ਚਾਕੂ ਨਾਲ ਵਾਰ ਕਰਨ ਲੱਗ ਪਿਆ ਸੀ ਜਦੋ ਉਸ ਦੇ ਆਪਣੇ ਪਤੀ ਨੂੰ ਰੋਕਿਆ ਤਾਂ ਉਸਨੂੰ ਬੁਰਾ ਭਲਾ ਕਹਿਣ ਦੇ ਨਾਲ ਉਸ ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੀੜਤ ਨੇ ਕਿਹਾ ਕਿ ਜੇਕਰ ਲੋਕ ਨਾ ਬਚਾਉਂਦੇ ਤਾਂ ਉਸ ਦੇ ਪਤੀ ਨੇ ਜਾਨੋ ਮਾਰ ਦੇਣਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।