by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ 'ਚ 30 ਸਾਲਾ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਬਾਅਦ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਦੋਸ਼ੀ ਵਿਅਕਤੀ ਪਿਛਲੇ 15 ਦਿਨਾਂ ਤੋਂ ਕੰਮ 'ਤੇ ਨਹੀਂ ਜਾ ਰਿਹਾ ਸੀ, ਜਿਸ ਕਾਰਨ ਇਸ ਜੋੜੇ 'ਚ ਵਿਵਾਦ ਚੱਲ ਰਿਹਾ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਭੋਰ ਦੀ ਮਾਂ ਨੇ ਘਰ ਪਰਤੀ ਤਾਂ ਦੇਖਿਆ ਕਿ ਨੂੰਹ ਦੀ ਖੂਨ ਨਾਲ ਲੱਥਪੱਥ ਲਾਸ਼ ਕਮਰੇ 'ਚ ਪਈ ਹੈ ਤੇ ਪੁੱਤਰ ਫਾਹੇ ਨਾਲ ਲਟਕਿਆ ਹੋਇਆ ਹੈ। ਪੁਲਿਸ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਕਰ ਰਹੀ ਹੈ।