by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਵਿਖੇ ਬਲਵਿੰਦਰ ਕੌਰ ਨੇ ਹਸਪਤਾਲ ਗਿਆਣੀ ਵਾਰਡ 'ਚ ਪੁੱਤਰ ਨੂੰ ਜਨਮ ਦਿੱਤਾ ਪਰ ਉਸ ਦੇ ਪਤੀ ਨੇ ਸ਼ੱਕ ਦੇ ਚੱਲਦਿਆਂ ਉਸ ਦਾ ਸਾਹ ਰੋਕ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਬਲਵਿੰਦਰ ਕੌਰ ਪਤਨੀ ਮਨਜੀਤ ਸਿੰਘ ਵਾਸੀ ਪਿੰਡ ਕੇਸਰਪੁਰ ਸਿਵਲ ਹਸਪਤਾਲਦੇ ਗਾਇਨੀ ਵਾਰਡ 'ਚ ਦਾਖਲ ਕਰਵਾਇਆ ਗਿਆ ਸੀ, ਜਿਸ ਨੇ ਆਪ੍ਰੇਸ਼ਨ ਤੋਂ ਬਾਅਦ ਲੜਕੇ ਨੂੰ ਜਨਮ ਦਿੱਤਾ ਸੀ।
ਡੀਐਸਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ। ਉਸ ਨੇ ਦੱਸਿਆ ਕਿ ਮੁਲਜ਼ਮ ਮਨਜੀਤ ਸਿੰਘ ਆਪਣੀ ਪਤਨੀ ’ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਉਸ ਨੇ ਮੌਕਾ ਸੰਭਾਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।