ਪਤੀ ਨੇ ਪਤਨੀ ਨੂੰ ਸੰਗਲਾਂ ਨਾਲ ਬੰਨ੍ਹ ਘਰ ‘ਚ ਬਣਾਇਆ ਬੰਧਕ (Video)

by vikramsehajpal

ਅੰਮ੍ਰਿਤਸਰ (ਐਨ.ਆਰ.ਆਈ.ਮੀਡਿਆ) : ਦਿਲ ਦੇਹਲਾ ਦੇਣ ਵਾਲਾ ਇੱਕ ਮਾਮਲਾ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਦੇ ਅਧੀਨ ਅਮਰਕੋਟ ਇਲਾਕੇ ਤੋਂ ਸਾਹਮਣੇ ਆਇਆ। ਜਿੱਥੇ ਇਕ ਪਤੀ ਵੱਲੋਂ ਆਪਣੀ ਹੀ ਪਤਨੀ ਨੂੰ ਸੰਗਲਾਂ ਨਾਲ ਬੰਨ੍ਹ ਕੇ ਉਸ ਦੇ ਹੱਥਾਂ ਤੇ ਅਤੇ ਬਾਹਾਂ ਤੇ ਬਲੇਡ ਨਾਲ ਕਈ ਵਾਰ ਕਰਕੇ ਉਸ ਨੂੰ ਘਰ ਵਿੱਚ ਬੰਦ ਬਣਾਇਆ ਗਿਆ। ਇਸ ਸਬੰਧ ਵਿੱਚ ਪੱਤਰਕਾਰਾਂ ਨੂੰ ਪੀੜਤ ਔਰਤ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਸ ਦਾ ਉਸ ਦੇ ਪਤੀ ਨਾਲ ਦੂਸਰਾ ਵਿਆਹ ਹੋਇਆ ਹੈ ਅਤੇ ਇਹ ਵਿਆਹ ਉਨ੍ਹਾਂ ਦੋਨਾਂ ਨੇ ਆਪਣੀ ਮਨਮਰਜ਼ੀ ਨਾਲ ਹੀ ਕੀਤਾ ਸੀ।

ਪਿਛਲੇ ਕੁਝ ਮਹੀਨਿਆਂ ਤੋਂ ਉਸ ਦੀ ਉਸ ਦੇ ਪਤੀ ਨਾਲ ਕਿਸੇ ਗੱਲ ਤੋਂ ਅਣਬਣ ਹੋਈ ਸੀ। ਜਿਸ ਕਰਕੇ ਉਹ ਇਕ ਦੂਜੇ ਤੋਂ ਵੱਖ ਰਹਿ ਰਹੇ ਸਨ ਲੇਕਿਨ ਉਸਦੇ ਪਤੀ ਵੱਲੋਂ ਧੋਖੇ ਨਾਲ ਬੀਤੇ ਦਿਨ ਉਸ ਨੂੰ ਆਪਣੇ ਘਰ ਬੁਲਾ ਲਿਆ ਗਿਆ ਤੇ ਉਸ ਤੋਂ ਬਾਅਦ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਉਸ ਦੇ ਬਾਹਾਂ ਉੱਤੇ ਬਲੇਟ ਨਾਲ ਕਈ ਵਾਰ ਕੀਤੇ ਅਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।

https://youtu.be/JP257LyfbG0

ਜਿਸ ਤੋਂ ਬਾਅਦ ਉਸ ਦੇ ਪਤੀ ਵੱਲੋਂ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਘਰ ਤੋਂ ਚਲਾ ਗਿਆ ਅਤੇ ਬਹੁਤ ਹੀ ਮੁਸ਼ਕਿਲ ਨਾਲ ਪੀੜਤ ਔਰਤ ਨੇ ਆਪਣੇ ਆਪ ਨੂੰ ਕਿਸੇ ਤਰੀਕੇ ਉਸ ਕਮਰੇ ਬਾਹਰ ਨਿਕਲੀ ਤੇ ਆਂਢ ਗੁਆਂਢ ਨੂੰ ਦੱਸ ਕੇ ਉਸ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ। ਓਥੇ ਹੀ ਹੁਣ ਪੀੜਤ ਔਰਤ ਇਸ ਇਨਸਾਫ਼ ਦੀ ਗੁਹਾਰ ਲਗਾ ਰਹੀ।

ਦੂਜੇ ਪਾਸੇ ਜਦੋਂ ਮੌਕੇ ਤੇ ਪੁਲਿਸ ਪਹੁੰਚੀ ਤਾਂ ਪੁਲਿਸ ਨੇ ਦੇਖਿਆ ਕਿ ਪੀੜਿਤ ਲੜਕੀ ਦੇ ਨੂੰ ਸੰਗਲਾਂ ਨਾਲ ਬੰਨ੍ਹਿਆ ਹੋਇਆ ਹੈ। ਉਸ ਦੀ ਬਾਹਾਂ ਤੇ ਤੇਜ਼ਧਾਰ ਬਲੇਡ ਨਾਲ ਕਈ ਵਾਰ ਵੀ ਕੀਤੇ ਹੋਏ ਹੈ। ਜਿਸ ਸਬੰਧੀ ਪੁਲਸ ਨੇ ਪੀੜਤ ਲੜਕੀ ਦੇ ਬਿਆਨ ਕਲਮਬੰਦ ਕਰਕੇ ਉਸਦੇ ਪਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।