by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਆਈ. ਏ. ਐੱਸ. ਅਧਿਕਾਰੀ ਸੰਜੇ ਪੋਪਲੀ ਦੇ ਪੁੱਤਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਨਵਾਂਸ਼ਹਿਰ 'ਚ ਸੀਵਰੇਜ ਪਾਈਪ ਲਾਈਨ ਵਿਛਾਉਣ ਲਈ ਟੈਂਡਰ ਕਲੀਅਰ ਕਰਨ ਬਦਲੇ ਰਿਸ਼ਵਤ ਵਜੋਂ ਇੱਕ ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ 'ਚ IAS ਅਧਿਕਾਰੀ ਸੰਜੇ ਪੋਪਲੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਉਸ ਦੇ ਸਹਾਇਕ ਸਕੱਤਰ ਸੰਦੀਪ ਵਤਸ ਨੂੰ ਵੀ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।