ਪੰਜਾਬ ‘ਚ ਮੌਸਮ ਨੂੰ ਲੈ ਕੇ IMD ਨੇ ਜਾਰੀ ਕੀਤਾ ਅਲਰਟ

by nripost

ਦਿਨਾਂ ਤੋਂ ਪਏ ਮੀਂਹ ਕਾਰਨ ਜਿੱਥੇ ਮੌਸਮ ਠੰਡਾ ਹੋ ਗਿਆ ਸੀ, ਉੱਥੇ ਹੀ ਹੁਣ ਤਾਪਮਾਨ ਵੱਧਣ ਦੇ ਆਸਾਰ ਹਨ ਅਤੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਦੂਜੇ ਪਾਸੇ ਪੱਛਮੀ ਪ੍ਰਭਾਅ ਕਾਰਨ ਅੱਜ 7 ਜ਼ਿਲ੍ਹਿਆਂ ਵਿਚ ਮੌਸਮ ਵਿਗੜਣ ਦੀ ਭਵਿੱਖਬਾਣੀ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅੱਜ ਪਠਾਨਕੋਟ, ਫਾਜ਼ਿਲਕਾ, ਮੁਕਤਸਰ, ਮੋਗਾ, ਫਿਰੋਜ਼ਪੁਰ, ਬਠਿੰਡਾ ਅਤੇ ਫਰੀਦਕੋਟ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਹਨੇਰੀ ਅਤੇ ਬੱਦਲਾਂ ਦੀ ਗਰਜ ਨਾਲ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿਚ ਅੱਜ ਵੀ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਵੀ ਮੌਸਮ ਸਾਫ਼ ਰਹੇਗਾ ਤੇ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾਵੇਗਾ।

ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ ਪਿਛਲੇ ਸਾਲ ਨਾਲੋਂ ਘੱਟ ਮੀਂਹ ਪਿਆ ਹੈ। ਇਹ ਸਾਲ ਮੀਂਹ ਦੇ ਹਿਸਾਬ ਨਾਲ ਚੁਣੌਤੀਪੂਰਨ ਦਿਖਾਈ ਦੇ ਰਿਹਾ ਹੈ। ਮਾਰਚ ਦੇ ਪਹਿਲੇ 15 ਦਿਨਾਂ ਦੌਰਾਨ ਪੰਜਾਬ 'ਚ 46 ਫ਼ੀਸਦੀ ਘੱਟ ਮੀਂਹ ਪਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ 'ਚ ਅਗਲੇ ਹਫ਼ਤੇ ਤੱਕ ਮੀਂਹ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖ਼ੁਸ਼ਕ ਬਣਿਆ ਰਹੇਗਾ। ਧੁੱਪ ਖਿੜਨ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਵੇਗਾ।