by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਧਿਆਪਕਾਂ ਲਈ ਅਹਿਮ ਫੈਸਲਾ ਲਿਆ ਗਿਆ ਹੈ। CM ਮਾਨ ਨੇ ਕਿਹਾ ਕਿ ਆਪਣੇ ਘਰਾਂ ਤੋਂ ਦੂਰ ਬੈਠੇ 3704,2392 ਮਾਸਟਰ ਕਾਡਰ ਭਰਤੀ ਅਧੀਨ ਭਰਤੀ ਹੋਏ ਅਧਿਆਪਕਾਂ ਨੂੰ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਜਾਵੇਗਾ । ਇਸ ਸਬੰਧੀ ਪੰਜਾਬ ਸਕੂਲ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਾਰਡਰ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਅਧਿਆਪਕਾਂ ਨਾਲ ਕੀਤਾ ਵਾਅਦਾ ਪੂਰਾ ਕਰਦੇ ਅਜਿਹੇ ਅਧਿਆਪਕਾਂ ਨੂੰ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਗਿਆ । ਉਨ੍ਹਾਂ ਨੇ ਕਿਹਾ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਅਧਿਆਪਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਕੋਲ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ ।