by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਕੈਬਨਿਟ ਬੈਠਕ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਝੋਨੇ ਦੀ ਸਿੱਧੀ ਬਿਜਾਈ 'ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਰਾਸ਼ੀ 50 ਹਜ਼ਾਰ ਤੋਂ ਵਧਾ ਕੇ ਇਕ ਕਰੋੜ ਰੁਪਿਆ ਕਰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਫ਼ੈਸਲਾ ਲਿਆ ਗਿਆ ਕਿ 1766 ਸੇਵਾਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕੀਤਾ ਜਾਵੇਗਾ ਪਰ ਸਿਰਫ ਸਾਫ਼ ਅਕਸ 'ਤੇ ਬੇਦਾਗ ਪਟਵਾਰੀਆਂ ਦੀ ਹੀ ਭਰਤੀ ਕੀਤੀ ਜਾਵੇਗੀ।