ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ

by nripost

ਚੰਡੀਗੜ੍ਹ (ਨੇਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਬੁਲਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਲਕੇ ਯਾਨੀ ਕਿ 3 ਅਪ੍ਰੈਲ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਸਵੇਰੇ 10.40 ਵਜੇ ਹੋਵੇਗੀ। ਮੌਜੂਦਾ ਮੀਟਿੰਗ ਦਾ ਏਜੰਡਾ ਨੂੰ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ।

ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ ਅਤੇ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ। ਇਸ ਦੇ ਨਾਲ ਹੀ ਕਈ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਸੀਐਮ ਮਾਨ ਕੈਬਨਿਟ ਮੀਟਿੰਗ ਵਿੱਚ ਔਰਤਾਂ ਨੂੰ ਦਿੱਤੀ ਜਾਣ ਵਾਲੀ ਹਜ਼ਾਰਾਂ ਰੁਪਏ ਦੀ ਸਕੀਮ ਦਾ ਐਲਾਨ ਵੀ ਕਰ ਸਕਦੇ ਹਨ।