ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਰਾਰ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਮੋਗਾ ਦੇ ਪਿੰਡ ਰੋਡੇ ਤੋਂ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਹੈ। ਉੱਥੇ ਹੀ ਹੁਣ ਪੁਲਿਸ ਤੇ ਸੁਰੱਖਿਆ ਏਜੰਸੀਆਂ ਵਲੋਂ ਉਸ ਦੇ ਪਰਿਵਾਰਿਕ ਮੈਬਰਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਦੱਸਿਆ ਜਾ ਰਿਹਾ ਖਾਸ ਕਰ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ, ਜੋ ਕਿ ਕੁਝ ਦਿਨ ਪਹਿਲਾਂ ਲੰਡਨ ਚੱਲੀ ਸੀ ਪਰ ਪੁਲਿਸ ਵਿਭਾਗ ਨੇ ਉਸ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕ ਲਿਆ ਸੀ ।
ਪਿਛਲੇ ਦਿਨੀਂ ਪੁਲਿਸ ਵਲੋਂ ਕਿਰਨਦੀਪ ਕੌਰ ਕੋਲੋਂ ਪੁੱਛਗਿੱਛ ਕੀਤੀ ਗਈ ਤੇ ਉਸ ਨੂੰ ਵਾਪਸ ਪਿੰਡ ਜੱਲੂਪੁਰ ਭੇਜ ਦਿੱਤਾ ਸੀ । ਪੁਲਿਸ ਨੇ ਅਪੀਲ ਕੀਤੀ ਕਿ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਨੇ ਕਿਹਾ ਅੰਮ੍ਰਿਤਪਾਲ ਨਾਲ ਕਾਫੀ ਸਮੇ ਤੱਕ ਸਾਡਾ ਕੋਈ ਸੰਪਰਕ ਨਹੀ ਸੀ। ਸਾਨੂੰ ਉਸ ਦੀ ਗ੍ਰਿਫਤਾਰੀ ਦਾ ਮੀਡੀਆ ਤੇ ਲੋਕਾਂ ਕੋਲੋਂ ਪਤਾ ਲੱਗਾ ਹੈ…. ਅਸੀਂ ਉਸ ਨੂੰ ਮਿਲਣ ਲਈ ਜਲਦ ਹੀ ਜੇਲ੍ਹ ਜਾਵਾਂਗੇ ।