by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਉੱਚ ਅਧਿਕਾਰੀਆਂ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਭਗੋੜਾ ਐਲਾਨ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਹੁਣ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਦਲਜੀਤ ਕਲਸੀ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ । ਦੱਸਿਆ ਜਾ ਰਿਹਾ ਪੁਲਿਸ ਨੇ ਦਲਜੀਤ ਸਿੰਘ ਨੂੰ ਦੇਰ ਰਾਤ ਕਾਬੂ ਕੀਤਾ ਸੀ। ਦੱਸ ਦਈਏ ਕਿ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਉਸ ਦੇ 78 ਤੋਂ ਵੱਧ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ,ਜਦਕਿ ਉਹ ਖੁਦ ਫਰਾਰ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਬੀਤੀ ਦਿਨੀਂ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਘੇਰਾ ਪਾਇਆ ਗਿਆ। ਇਸ ਦੌਰਾਨ ਪੁਲਿਸ ਫੋਰਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।