by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਇੱਕ ਹੋਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ - ਕੋਟਕਪੂਰਾ ਰੋਡ 'ਤੇ ਸਥਿਤ ਸਿੰਘਾਵਾਲਾ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਹੁਣ ਤੱਕ ਮਾਨ ਸਰਕਾਰ ਵਲੋਂ 10 ਟੋਲ ਪਲਾਜ਼ੇ ਬੰਦ ਕਰਵਾ ਦਿੱਤੇ ਗਏ ਹਨ । CM ਮਾਨ ਨੇ ਟੋਲ ਪਲਾਜ਼ੇ ਨੂੰ ਖੁਦ ਪਹੁੰਚ ਕੇ ਬੰਦ ਕਰਵਾਇਆ । CM ਮਾਨ ਨੇ ਕਿਹਾ ਕਿ ਸਿੰਘਾਵਾਲਾ ਟੋਲ ਪਲਾਜ਼ਾ ਬੰਦ ਹੋਣ ਨਾਲ ਲੋਕਾਂ ਨੂੰ ਰੋਜ਼ਾਨਾ 4 ਲੱਖ 50 ਹਜ਼ਾਰ ਰੁਪਏ ਦੀ ਬੱਚਤ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨਾਲ ਟੋਲ ਕੰਪਨੀ ਦੇ ਸਮਝੋਤੇ ਤੋਂ ਬਾਅਦ CM ਮਾਨ ਨੇ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਲਿਆ ਸੀ ।