by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਹਾਈਕਮਾਨ ਨੇ ਪਾਰਟੀ 'ਚੋ ਬਾਹਰ ਕੱਢ ਦਿੱਤਾ ਹੈ। ਉੱਥੇ ਹੀ ਚਰਚਾਵਾਂ ਚੱਲ ਰਹੀਆਂ ਹਨ ਕਿ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਜਲਦ ਹੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਸੁਸ਼ੀਲ ਰਿੰਕੂ ਨੂੰ ਪਾਰਟੀ ਤੋਂ ਬਾਹਰ ਕਰਨ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਇੰਚਾਰਜ ਹਰੀਸ਼ ਚੋਧਰੀ ਨੇ ਦਿੱਤੀ ਹੈ । ਦੱਸ ਦਈਏ ਕਿ ਅੱਜ ਅਰਵਿੰਦ ਕੇਜਰੀਵਾਲ ਤੇ CM ਮਾਨ ਫਗਵਾੜਾ 'ਚ ਆ ਰਹੇ ਹਨ। ਜਿੱਥੇ ਉਨ੍ਹਾਂ ਵਲੋਂ ਸੁਸ਼ੀਲ ਰਿੰਕੂ ਨੂੰ ਪਾਰਟੀ 'ਚ ਸ਼ਾਮਲ ਕੀਤਾ ਜਾ ਸਕਦਾ ਹੈ, ਜਦਕਿ ਕਾਂਗਰਸ ਪਾਰਟੀ ਵਲੋਂ ਮਰਹੂਮ ਚੋਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਹੈ ।