ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਵਲੋਂ ਭਗੋੜਾ ਕਰਾਰ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੁਲਿਸ ਵਲੋਂ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣਾ ਭੇਸ ਬਦਲ ਕੇ ਭੱਜ ਰਿਹਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਹਰਿਆਣਾ ਤੋਂ ਜੰਮੂ ਭੱਜ ਗਿਆ । ਪੁਲਿਸ ਨੇ ਛਾਪੇਮਾਰੀ ਦੌਰਾਨ ਜੰਮੂ ਦੇ RS ਖੇਤਰ ਤੋਂ ਉਸ ਦੇ ਇੱਕ ਹੋਰ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ । ਉਸ ਦੀ ਪਛਾਣ ਅਮਰੀਕ ਸਿੰਘ ਦੇ ਰੂਪ 'ਚ ਹੋਈ ਹੈ । ਸੂਤਰਾਂ ਅਨੁਸਾਰ ਗ੍ਰਿਫ਼ਤਾਰ ਅਮਰੀਕ ਸਿੰਘ ਕਾਫੀ ਸਮੇ ਤੋਂ ਅੰਮ੍ਰਿਤਪਾਲ ਸਿੰਘ ਦੇ ਸੰਪਰਕ 'ਚ ਸੀ । ਫਿਲਹਾਲ ਪੁਲਿਸ ਵਲੋਂ ਅਮਰੀਕ ਸਿੰਘ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਪੰਜਾਬ ਤੋਂ ਫਰਾਰ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀਆਂ ਕਈ ਵੀਡੀਓ ਤੇ ਤਸਵੀਰਾਂ ਵੀ ਸਾਹਮਣੇ ਆਇਆ ਹਨ ।
ਪਿਛਲੇ ਦਿਨੀਂ ਅੰਮ੍ਰਿਤਪਾਲ ਦੇ ਸਬੰਧ ਵਿੱਚ ਕਾਰਵਾਈ ਕਰਦੇ ਹੋਏ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਮਿਲ ਕੇ ਇੱਕ ਬਲਜੀਤ ਕੌਰ ਨਾਮ ਦੀ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਸੀ । ਬਲਜੀਤ ਕੌਰ ਨੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪਨਾਹ ਦੇਣ ਦੇ ਦੋਸ਼ ਹਨ । ਜ਼ਿਕਰਯੋਗ ਹੈ ਕਿ 18 ਮਾਰਚ ਨੂੰ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ । ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰ, ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ । ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ । ਪਿਛਲੇ ਮਹੀਨੇ ਹੀ ਅੰਮ੍ਰਿਤਪਾਲ ਸਿੰਘ ਨੇ ਕਿਰਨਦੀਪ ਕੌਰ ਨਾਲ ਵਿਆਹ ਕਰਵਾਇਆ ਸੀ । ਦੱਸ ਦਈਏ ਅਜਨਾਲਾ ਘਟਨਾ ਤੋਂ ਬਾਅਦ ਪੁਲਿਸ ਵਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ।