by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਪਰੀਮ ਕੋਰਟ ਵਲੋਂ ਜਾਰੀ ਕੀਤੇ ਆਦੇਸ਼ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਲੋਕ ਸਭਾ ਸਕੱਤਰੇਤ ਵਲੋਂ ਇਸ ਮਾਮਲੇ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਬੀਤੀ ਦਿਨੀਂ ਮੋਦੀ ਸਰਨੇਮ ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਮਿਲੀ 2 ਸਾਲ ਦੀ ਸਜ਼ਾ ਤੇ ਦੋਸ਼ਸਿੱਧੀ ਰੱਦ ਕਰ ਦਿੱਤੀ ਸੀ। ਰਾਹੁਲ ਗਾਂਧੀ 2019 'ਚ ਲੋਕ ਸਭਾ ਚੋਣਾਂ ਦੌਰਾਨ ਕੇਰਲ ਦੇ ਵਾਈਨਾਡ ਤੋਂ ਚੋਣ ਜਿੱਤੇ ਸਨ। 134 ਦਿਨਾਂ ਬਾਅਦ ਇਸ ਮਾਮਲੇ ਸਬੰਧੀ ਰਾਹੁਲ ਗਾਂਧੀ ਦੀ ਸਜ਼ਾ 'ਤੇ ਸੁਪਰੀਮ ਕੋਰਟ ਵਲੋਂ ਰੋਕ ਲਗਾਈ ਗਈ ਹੈ । ਦੱਸ ਦਈਏ ਕਿ ਰਾਹੁਲ ਗਾਂਧੀ ਨੇ ਸਭਾ 'ਚ ਟਿੱਪਣੀ ਕਰਦੇ ਕਿਹਾ ਸੀ ਕਿ ਸਾਰੇ ਚੋਰਾਂ ਦਾ ਇੱਕ ਹੀ ਸਰਨੇਮ ਮੋਦੀ ਕਿਵੇਂ ਹੋ ਸਕਦਾ ਹੈ। ਇਸ ਵਿਵਾਦਤ ਟਿੱਪਣੀ ਤੋਂ ਬਾਅਦ ਰਾਧੂਲ ਗਾਂਧੀ 'ਤੇ ਮਾਣਹਾਨੀ ਦਾ ਮਾਮਲਾ ਦਰਜ਼ ਕੀਤਾ ਗਿਆ ਸੀ ।