by jaskamal
ਪੱਤਰ ਪ੍ਰੇਰਕ : ਹੁਣੇ ਹੁਣੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਟਰੱਕ ਡਰਾਈਵਰਾਂ ਨੇ ਹੁਣ ਪੰਜਾਬ ਭਰ ਦੇ ਤੇਲ ਡਿਪੂਆਂ 'ਤੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਸ ਅਤੇ ਟਰੱਕ ਡਰਾਈਵਰਾਂ ਖਿਲਾਫ ਬਣਾਏ ਗਏ ਨਵੇਂ ਕਾਨੂੰਨ ਦੇ ਵਿਰੋਧ 'ਚ ਵੱਖ-ਵੱਖ ਡਰਾਈਵਰ ਐਸੋਸੀਏਸ਼ਨਾਂ ਨੇ ਪੰਜਾਬ ਭਰ ਦੇ ਤੇਲ ਡਿਪੂਆਂ 'ਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਸੂਬੇ ਭਰ ਦੇ ਪੈਟਰੋਲ ਪੰਪਾਂ 'ਤੇ ਤੇਲ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੇ 40 ਫੀਸਦੀ ਪੈਟਰੋਲ ਪੰਪ ਸੁੱਕੇ ਪਏ ਹਨ ਅਤੇ ਮੰਗਲਵਾਰ ਤੱਕ ਸਾਰੇ ਪੰਪਾਂ 'ਤੇ 100 ਫੀਸਦੀ ਪੈਟਰੋਲ ਅਤੇ ਡੀਜ਼ਲ ਖਤਮ ਹੋਣ ਦੀ ਸੰਭਾਵਨਾ ਹੈ।